ਅਮਰੀਕਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਛਪਾਈ ਦਾ ਮਾਮਲਾ! ਅਕਾਲ ਤਖ਼ਤ ਸਾਹਿਬ ਵੱਲੋਂ ਨਿਊਯਾਰਕ ਰਹਿੰਦੇ ਵਿਅਕਤੀ ਨੂੰ ਤਲਬ

ਅਮਰੀਕਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਛਪਾਈ ਦਾ ਮਾਮਲਾ! ਅਕਾਲ ਤਖ਼ਤ ਸਾਹਿਬ ਵੱਲੋਂ ਨਿਊਯਾਰਕ ਰਹਿੰਦੇ ਵਿਅਕਤੀ ਨੂੰ ਤਲਬ

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਕਥਿਤ ਬਿਨਾਂ ਮਨਜ਼ੂਰੀ ਛਪਾਈ ਅਤੇ ਵੰਡ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਅਮਰੀਕਾ ਦੇ ਨਿਊਯਾਰਕ ਵਿੱਚ ਰਹਿਣ ਵਾਲੇ ਜਤਿੰਦਰ ਸਿੰਘ ਸਚਦੇਵਾ ਨੂੰ 10 ਦਸੰਬਰ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।

ਸ਼ਿਕਾਇਤਾਂ ਮੁਤਾਬਕ ਉਹ ‘ਘਰ ਘਰ ਅੰਦਰ ਧਰਮਸਾਲ’ ਸੰਸਥਾ ਦੇ ਨਾਂ ਹੇਠ ਪਾਵਨ ਸਰੂਪਾਂ ਦੀ ਛਪਾਈ ਅਤੇ ਵੰਡ ਕਰ ਰਹੇ ਸਨ। ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ 9 ਮਈ 1998 ਦੇ ਹੁਕਮਨਾਮੇ ਮੁਤਾਬਕ ਪਾਵਨ ਸਰੂਪਾਂ ਦੀ ਛਪਾਈ ਅਤੇ ਪ੍ਰਕਾਸ਼ਨ ਦਾ ਅਧਿਕਾਰ ਸਿਰਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੈ।

ਉਨ੍ਹਾਂ ਨੂੰ ਛਪਾਈ ਤੁਰੰਤ ਬੰਦ ਕਰਨ ਅਤੇ ਹੁਣ ਤੱਕ ਛਾਪੇ ਤੇ ਵੰਡੇ ਗਏ ਸਰੂਪਾਂ ਦਾ ਪੂਰਾ ਰਿਕਾਰਡ ਪੇਸ਼ ਕਰਨ ਲਈ ਵੀ ਕਿਹਾ ਗਿਆ ਹੈ। ਇਸ ਮਾਮਲੇ ਵਿੱਚ 6 ਹੋਰ ਅਮਰੀਕਾ ਰਹਿੰਦੇ ਵਿਅਕਤੀਆਂ ਤੋਂ ਵੀ 15 ਦਿਨਾਂ ਅੰਦਰ ਲਿਖਤੀ ਜਵਾਬ ਮੰਗਿਆ ਗਿਆ ਹੈ।

ਇਸ ਕਾਰਵਾਈ ਤੋਂ ਬਾਅਦ ਵਿਦੇਸ਼ਾਂ ਵਿੱਚ ਸਿੱਖ ਧਾਰਮਿਕ ਮਰਿਆਦਾ ਅਤੇ ਪਾਵਨ ਸਰੂਪਾਂ ਦੀ ਛਪਾਈ ਨਾਲ ਜੁੜਿਆ ਮਾਮਲਾ ਚਰਚਾ ਵਿੱਚ ਆ ਗਿਆ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles