ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਅੰਤਿਮ ਸੰਸਕਾਰ ਲਈ 3 ਘੰਟੇ ਦੀ ਪੈਰੋਲ! ਪਰਿਵਾਰ ਨੂੰ ਦੇਣੇ ਪੈਣਗੇ ਕਰੀਬ 10 ਲੱਖ ਰੁਪਏ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ 21 ਨਵੰਬਰ ਨੂੰ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਮਿਲੀ ਹੈ।
ਜਾਣਕਾਰੀ ਮੁਤਾਬਕ, ਅੰਮ੍ਰਿਤਪਾਲ ਸਿੰਘ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣਗੇ।
ਇਸ ਦੌਰਾਨ ਸੁਰੱਖਿਆ ਅਤੇ ਆਉਣ-ਜਾਣ ਦੇ ਪ੍ਰਬੰਧਾਂ ਲਈ ਉਨ੍ਹਾਂ ਦੇ ਪਰਿਵਾਰ ਨੂੰ ਕਰੀਬ 10 ਲੱਖ ਰੁਪਏ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ। ਇਸ ਖਰਚੇ ਵਿੱਚ ਹਵਾਈ ਯਾਤਰਾ, ਪੁਲਿਸ ਮੁਲਾਜ਼ਮਾਂ ਦੇ ਰਹਿਣ ਅਤੇ ਹੋਰ ਸੁਰੱਖਿਆ ਪ੍ਰਬੰਧ ਸ਼ਾਮਲ ਹਨ।
ਇਸ ਖ਼ਬਰ ਤੋਂ ਬਾਅਦ ਪੰਜਾਬ ਦੀ ਸਿਆਸਤ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।



