ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ! ਦੇਸ਼ ਦੀ ਆਜ਼ਾਦੀ ਲਈ ਦਿੱਤੀ ਕੁਰਬਾਨੀ ਨੂੰ ਕੀਤਾ ਜਾ ਰਿਹਾ ਯਾਦ
ਅੱਜ 16 ਨਵੰਬਰ ਨੂੰ ਮਹਾਨ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਬਹੁਤ ਛੋਟੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸਰਾਭਾ ਜੀ ਦਾ ਨਾਮ ਭਾਰਤ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਦਰਜ ਹੈ।
ਉਨ੍ਹਾਂ ਨੇ ਗ਼ਦਰ ਲਹਿਰ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਅੰਗਰੇਜ਼ੀ ਹਕੂਮਤ ਵਿਰੁੱਧ ਆਜ਼ਾਦੀ ਦੀ ਲੜਾਈ ਲੜੀ। ਸਿਰਫ਼ 19 ਸਾਲ ਦੀ ਉਮਰ ਵਿੱਚ 16 ਨਵੰਬਰ 1915 ਨੂੰ ਉਨ੍ਹਾਂ ਨੂੰ ਲਾਹੌਰ ਜੇਲ੍ਹ ਵਿੱਚ ਫਾਂਸੀ ਦਿੱਤੀ ਗਈ ਸੀ। ਅੱਜ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਦੇਸ਼ ਭਗਤੀ ਅਤੇ ਕੁਰਬਾਨੀ ਦੇ ਜਜ਼ਬੇ ਨੂੰ ਸਲਾਮ ਕੀਤਾ ਜਾ ਰਿਹਾ ਹੈ।



