ਕਰਨਾਲ ਵਿੱਚ ਹਿਰਾਸਤੀ ਮੌਤ ਮਾਮਲੇ ਨੇ ਫੜਿਆ ਤੂਲ! 6 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ, ਵਿਭਾਗੀ ਕਾਰਵਾਈ ਵੀ ਸ਼ੁਰੂ
ਕਰਨਾਲ: ਹਰਿਆਣਾ ਦੇ ਕਰਨਾਲ ਵਿੱਚ ਹਿਰਾਸਤ ਦੌਰਾਨ ਇੱਕ ਵਿਅਕਤੀ ਦੀ ਮੌਤ ਦਾ ਮਾਮਲਾ ਗੰਭੀਰ ਹੋ ਗਿਆ ਹੈ। ਇਸ ਮਾਮਲੇ ਵਿੱਚ CIA-2 ਦੇ 6 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਤਲ, ਅਪਰਾਧਿਕ ਸਾਜ਼ਿਸ਼ ਅਤੇ ਗੈਰ-ਕਾਨੂੰਨੀ ਹਿਰਾਸਤ ਸਮੇਤ ਵੱਖ-ਵੱਖ ਧਾਰਾਵਾਂ ਤਹਿਤ FIR ਦਰਜ ਕੀਤੀ ਗਈ ਹੈ। ਪਰਿਵਾਰ ਵੱਲੋਂ ਪੁਲਿਸ ‘ਤੇ ਗੰਭੀਰ ਦੋਸ਼ ਲਗਾਉਂਦਿਆਂ CBI ਜਾਂਚ ਦੀ ਮੰਗ ਵੀ ਕੀਤੀ ਗਈ ਹੈ। ਮਾਮਲੇ ਦੀ ਮੈਜਿਸਟ੍ਰੇਟ ਜਾਂਚ ਜਾਰੀ ਹੈ।



