ਕਿਸਾਨਾਂ ਦੇ ਵੱਡੇ ਰੋਸ ਤੋਂ ਬਾਅਦ SKM ਦਾ ਫੈਸਲਾ! 20 ਨਵੰਬਰ ਨੂੰ ਜਲੰਧਰ ਵਿੱਚ ਹੋਣ ਵਾਲਾ ਧਰਨਾ ਮੁਲਤਵੀ
ਪੰਜਾਬ ਵਿੱਚ ਗੰਨਾ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ 20 ਨਵੰਬਰ ਨੂੰ ਜਲੰਧਰ ਵਿੱਚ ਕੀਤਾ ਜਾਣ ਵਾਲਾ ਧਰਨਾ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਦੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਕਿਸਾਨਾਂ ਵੱਲੋਂ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ, ਨਿੱਜੀ ਖੰਡ ਮਿੱਲਾਂ ਵੱਲੋਂ ਬਕਾਇਆ ਰਾਸ਼ੀ ਜਾਰੀ ਕਰਨ ਅਤੇ ‘ਇੱਕ ਕਾਊਂਟਰ, ਇੱਕ ਪੇਮੈਂਟ’ ਪ੍ਰਣਾਲੀ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ। ਸਰਕਾਰ ਵੱਲੋਂ ਜਲਦ ਫੈਸਲਾ ਲੈਣ ਦਾ ਭਰੋਸਾ ਦਿੱਤਾ ਗਿਆ ਹੈ।



