ਜਪਾਨ ਮਾਸਟਰਜ਼ ਵਿੱਚ ਲਕਸ਼ੈ ਸੇਨ ਦਾ ਧਮਾਕਾ! ਯੂ ਜੇਨ ਨੂੰ ਹਰਾ ਕੇ ਪ੍ਰੀ-ਕੁਆਰਟਰ ਫਾਈਨਲ ਵਿੱਚ ਬਣਾਈ ਜਗ੍ਹਾ
ਡੈਸਕ: ਸਪੋਰਟਸ
ਭਾਰਤੀ ਬੈਡਮਿੰਟਨ ਖਿਡਾਰੀ ਲਕਸ਼ੈ ਸੇਨ ਨੇ ਜਪਾਨ ਮਾਸਟਰਜ਼ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਗਲੇ ਦੌਰ ਵਿੱਚ ਜਗ੍ਹਾ ਬਣਾ ਲਈ ਹੈ। ਉਨ੍ਹਾਂ ਨੇ ਯੂ ਜੇਨ ਨੂੰ ਹਰਾ ਕੇ ਟੂਰਨਾਮੈਂਟ ਦੇ ਰਾਊਂਡ ਆਫ 16 ਵਿੱਚ ਪ੍ਰਵੇਸ਼ ਕੀਤਾ। ਇਸ ਜਿੱਤ ਨਾਲ ਭਾਰਤੀ ਪ੍ਰਸ਼ੰਸਕਾਂ ਦੀਆਂ ਉਮੀਦਾਂ ਹੋਰ ਵਧ ਗਈਆਂ ਹਨ। ਹੁਣ ਸਾਰਿਆਂ ਦੀਆਂ ਨਜ਼ਰਾਂ ਲਕਸ਼ੈ ਸੇਨ ਦੇ ਅਗਲੇ ਮੁਕਾਬਲੇ ’ਤੇ ਟਿਕੀਆਂ ਹੋਈਆਂ ਹਨ।



