ਦਿੱਲੀ ਦੇ ਗੁਰਦੁਆਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ! ਨਿਹੰਗ ਸਿੰਘਾਂ ਨੇ ਮੁਲਜ਼ਮ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ
ਦਿੱਲੀ ਦੇ ਤਿਲਕ ਨਗਰ ਇਲਾਕੇ ਵਿੱਚ ਸਥਿਤ ਇੱਕ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਇੱਕ ਵਿਅਕਤੀ ਨੇ ਕਥਿਤ ਤੌਰ ’ਤੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਪਾਵਨ ਸਰੂਪ ਦੇ ਅੰਗਾਂ ਨੂੰ ਨੁਕਸਾਨ ਪਹੁੰਚਾਇਆ।
ਜਾਣਕਾਰੀ ਅਨੁਸਾਰ, ਮੁਲਜ਼ਮ 15 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿੱਚ ਆਇਆ ਸੀ ਅਤੇ ਕਥਿਤ ਤੌਰ ’ਤੇ ਪਾਵਨ ਅੰਗਾਂ ਨੂੰ ਪਾੜ ਦਿੱਤਾ ਸੀ। 17 ਨਵੰਬਰ ਨੂੰ ਜਦੋਂ ਉਹ ਮੁੜ ਗੁਰਦੁਆਰਾ ਸਾਹਿਬ ਪਹੁੰਚਿਆ ਤਾਂ ਉੱਥੇ ਮੌਜੂਦ ਨਿਹੰਗ ਸਿੰਘਾਂ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ।
ਇਸ ਘਟਨਾ ਤੋਂ ਬਾਅਦ ਸਿੱਖ ਸੰਗਤ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।



