ਪੰਜਾਬ ਚੋਣਾਂ ਤੋਂ ਪਹਿਲਾਂ AAP ਦਾ ਵੱਡਾ ਸਿਆਸੀ ਧਮਾਕਾ! 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਮੰਤਰੀ ਸਮੇਤ 7 ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੀ ਸਿਆਸੀ ਸਰਗਰਮੀ ਤੇਜ਼ ਕਰ ਦਿੱਤੀ ਹੈ। ਪਾਰਟੀ ਵੱਲੋਂ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿੱਚ ਮੌਜੂਦਾ ਮੰਤਰੀ ਲਾਲ ਚੰਦ ਕਟਾਰੂਚੱਕ ਸਮੇਤ 7 ਮੌਜੂਦਾ ਵਿਧਾਇਕਾਂ ਨੂੰ ਟਿਕਟ ਨਹੀਂ ਦਿੱਤੀ ਗਈ।
ਪਾਰਟੀ ਦੇ ਇਸ ਫੈਸਲੇ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੱਡੀ ਰਣਨੀਤਕ ਤਬਦੀਲੀ ਵਜੋਂ ਦੇਖਿਆ ਜਾ ਰਿਹਾ ਹੈ। ਉਮੀਦਵਾਰਾਂ ਦੀ ਨਵੀਂ ਸੂਚੀ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ।



