ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀਆਂ ਮੁਸ਼ਕਲਾਂ ਵਧੀਆਂ! 184.68 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ, ਕਿਸਾਨ ਜਥੇਬੰਦੀਆਂ ਨੇ ਚੁੱਕੇ ਸਵਾਲ
ਡੈਸਕ: ਚੰਡੀਗੜ੍ਹ
ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਸਾਹਮਣੇ ਆ ਰਹੀਆਂ ਹਨ। ਕਿਸਾਨ ਜਥੇਬੰਦੀਆਂ ਨੇ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਵਿੱਚ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ ਕੀਤੀ ਹੈ।
ਸਰਕਾਰੀ ਅੰਕੜਿਆਂ ਮੁਤਾਬਕ 16 ਨਵੰਬਰ ਦੀ ਸ਼ਾਮ ਤੱਕ ਪੰਜਾਬ ਵਿੱਚ 184.68 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਇਸ ਵਿੱਚੋਂ ਸਰਕਾਰੀ ਏਜੰਸੀਆਂ ਵੱਲੋਂ 182.98 ਲੱਖ ਮੀਟ੍ਰਿਕ ਟਨ ਅਤੇ ਨਿੱਜੀ ਵਪਾਰੀਆਂ ਵੱਲੋਂ 1.69 ਲੱਖ ਮੀਟ੍ਰਿਕ ਟਨ ਝੋਨਾ ਚੁੱਕਿਆ ਗਿਆ ਹੈ।
180 ਲੱਖ ਮੀਟ੍ਰਿਕ ਟਨ ਦਾ ਖਰੀਦ ਟੀਚਾ ਪੂਰਾ ਹੋਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਕੇਂਦਰ ਤੋਂ ਖਰੀਦ ਟੀਚਾ ਵਧਾਉਣ ਅਤੇ ਵਾਧੂ CCL ਦੀ ਮਨਜ਼ੂਰੀ ਦੀ ਉਡੀਕ ਕਰ ਰਹੀ ਹੈ। ਦੂਜੇ ਪਾਸੇ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਮੰਡੀਆਂ ਵਿੱਚ ਬਚੀ ਫ਼ਸਲ ਦੀ ਖਰੀਦ ਯਕੀਨੀ ਬਣਾਈ ਜਾਵੇ।



