ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਤੇਜ਼! 2.92 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚੇ ₹11,767 ਕਰੋੜ
📍 ਡੈਸਕ: ਪੰਜਾਬ | ਕਿਸਾਨੀ ਖ਼ਬਰ
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ 2,92,814 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਝੋਨੇ ਦੀ ਖ਼ਰੀਦ ਦੇ ₹11,767.46 ਕਰੋੜ ਜਮ੍ਹਾਂ ਕਰਵਾਏ ਗਏ ਹਨ।
22 ਅਕਤੂਬਰ ਨੂੰ ਜਾਰੀ ਜਾਣਕਾਰੀ ਅਨੁਸਾਰ, ਸੂਬੇ ਦੀਆਂ ਮੰਡੀਆਂ ਵਿੱਚ 56.08 ਲੱਖ ਮੀਟ੍ਰਿਕ ਟਨ ਝੋਨਾ ਪਹੁੰਚਿਆ ਸੀ। ਇਸ ਵਿੱਚੋਂ 54.61 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਸੀ, ਜਦਕਿ 34.28 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਗਈ ਸੀ।
ਸਰਕਾਰ ਵੱਲੋਂ ਅਧਿਕਾਰੀਆਂ ਨੂੰ ਖ਼ਰੀਦ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਰੱਖਣ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।



