ਪੰਜਾਬ ਦੇ ਕਿਸਾਨਾਂ ਦਾ ਵੱਡਾ ਰੋਸ! ਫਰੀਦਕੋਟ ਦੀਆਂ ਮੰਡੀਆਂ ਬੰਦ ਹੋਣ ਕਾਰਨ ਕਿਸਾਨਾਂ ਨੇ DC ਦਫ਼ਤਰ ਪਹੁੰਚ ਕੇ ਦਿੱਤਾ ਮੰਗ ਪੱਤਰ
ਪੰਜਾਬ ਦੇ ਫਰੀਦਕੋਟ ਵਿੱਚ ਝੋਨੇ ਦੀ ਖਰੀਦ ਬੰਦ ਹੋਣ ਅਤੇ ਮੰਡੀਆਂ ਜਲਦੀ ਬੰਦ ਕੀਤੇ ਜਾਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ ਹੈ।
ਕਿਸਾਨਾਂ ਦੀ ਮੰਗ ਹੈ ਕਿ ਜਦੋਂ ਤੱਕ ਮੰਡੀਆਂ ਵਿੱਚ ਪਿਆ ਆਖਰੀ ਦਾਣਾ ਨਹੀਂ ਖਰੀਦਿਆ ਜਾਂਦਾ, ਉਦੋਂ ਤੱਕ MSP ‘ਤੇ ਝੋਨੇ ਦੀ ਖਰੀਦ ਜਾਰੀ ਰੱਖੀ ਜਾਵੇ। ਕਿਸਾਨਾਂ ਦਾ ਕਹਿਣਾ ਹੈ ਕਿ ਖਰੀਦ ਰੁਕਣ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।



