ਪੰਜਾਬ ਦੇ ਨੌਜਵਾਨਾਂ ਲਈ ਵੱਡਾ ਮੌਕਾ! CM ਭਗਵੰਤ ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਕਵਿਜ਼, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ
ਚੰਡੀਗੜ੍ਹ: ਪੰਜਾਬ ਦੇ ਨੌਜਵਾਨਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਨਵੀਂ ਪਹਿਲ ਕਰਦਿਆਂ ‘ਪੰਜਾਬ ਦਾ ਕਰੋੜਪਤੀ’ ਨਾਮਕ ਸੂਬਾ ਪੱਧਰੀ ਕਵਿਜ਼ ਮੁਕਾਬਲੇ ਦੀ ਸ਼ੁਰੂਆਤ ਕੀਤੀ ਹੈ। ਇਹ ਮੁਕਾਬਲਾ ਪ੍ਰਸਿੱਧ ਟੀਵੀ ਸ਼ੋਅ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਤਿਆਰ ਕੀਤਾ ਗਿਆ ਹੈ। ਇਸ ਮੁਕਾਬਲੇ ਦੇ ਜੇਤੂ ਨੂੰ 1 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਸਰਕਾਰ ਦਾ ਮਕਸਦ ਨੌਜਵਾਨਾਂ ਵਿੱਚ ਗਿਆਨ, ਸਿੱਖਣ ਦੀ ਰੁਚੀ ਅਤੇ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਹੈ।



