ਪੰਜਾਬ ਦੇ 6 ਜ਼ਿਲ੍ਹਿਆਂ ਦੇ DC ਅਤੇ SSP ਨੂੰ CAQM ਦਾ ਨੋਟਿਸ! ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ’ਤੇ ਮੰਗਿਆ ਜਵਾਬ
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਕੇਂਦਰੀ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਨੇ ਸਖ਼ਤ ਰੁਖ ਅਪਣਾਇਆ ਹੈ। ਕਮਿਸ਼ਨ ਵੱਲੋਂ ਲੁਧਿਆਣਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰਾਂ ਅਤੇ SSP ਨੂੰ ਨੋਟਿਸ ਜਾਰੀ ਕਰਕੇ 23 ਨਵੰਬਰ ਤੱਕ ਜਵਾਬ ਮੰਗਿਆ ਗਿਆ ਹੈ। ਰਿਪੋਰਟ ਮੁਤਾਬਕ 18 ਨਵੰਬਰ ਤੱਕ ਪੰਜਾਬ ਵਿੱਚ ਪਰਾਲੀ ਸਾੜਨ ਦੇ 6,718 ਮਾਮਲੇ ਸਾਹਮਣੇ ਆਏ ਹਨ, ਜਦਕਿ ਪਿਛਲੇ ਸਾਲ ਇਸੇ ਸਮੇਂ ਇਹ ਗਿਣਤੀ 5,018 ਸੀ।



