ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 3,300 ਤੋਂ ਪਾਰ! 24 ਘੰਟਿਆਂ ਵਿੱਚ 164 ਨਵੇਂ ਮਾਮਲੇ, ਹਵਾ ਦੀ ਗੁਣਵੱਤਾ ਨੂੰ ਲੈ ਕੇ ਚਿੰਤਾ ਵਧੀ
ਚੰਡੀਗੜ੍ਹ: ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੇ ਇੱਕ ਵਾਰ ਫਿਰ ਚਿੰਤਾ ਵਧਾ ਦਿੱਤੀ ਹੈ। ਸੂਬੇ ਵਿੱਚ ਪਰਾਲੀ ਸਾੜਨ ਦੇ ਕੁੱਲ ਮਾਮਲੇ 3,300 ਦਾ ਅੰਕੜਾ ਪਾਰ ਕਰ ਗਏ ਹਨ।
ਤਾਜ਼ਾ ਰਿਪੋਰਟ ਮੁਤਾਬਕ, ਪਿਛਲੇ 24 ਘੰਟਿਆਂ ਦੌਰਾਨ 164 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਇਸ ਸੀਜ਼ਨ ਵਿੱਚ ਕੁੱਲ ਗਿਣਤੀ 3,307 ਤੱਕ ਪਹੁੰਚ ਗਈ ਹੈ।
ਰਿਪੋਰਟ ਅਨੁਸਾਰ, ਫਿਰੋਜ਼ਪੁਰ ਵਿੱਚ ਸਭ ਤੋਂ ਵੱਧ 25 ਮਾਮਲੇ ਦਰਜ ਕੀਤੇ ਗਏ, ਜਦਕਿ ਲੁਧਿਆਣਾ ਵਿੱਚ 16 ਮਾਮਲੇ ਸਾਹਮਣੇ ਆਏ ਹਨ। ਦੂਜੇ ਪਾਸੇ, ਸੂਬੇ ਦੇ ਪੰਜ ਸ਼ਹਿਰਾਂ ਵਿੱਚ ਹਵਾ ਦੀ ਗੁਣਵੱਤਾ ਖ਼ਰਾਬ ਦਰਜ ਕੀਤੀ ਗਈ ਹੈ।
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਮਾਮਲਿਆਂ ਵਿੱਚ ਵਾਧਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।



