ਪੰਜਾਬ ਵਿੱਚ 2027 ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼! ਆਮ ਆਦਮੀ ਪਾਰਟੀ 26 ਨਵੰਬਰ ਨੂੰ ਮੋਗਾ ਤੋਂ ਵਜਾਏਗੀ ਚੋਣ ਬਿਗਲ
ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਆਮ ਆਦਮੀ ਪਾਰਟੀ ਵੱਲੋਂ 26 ਨਵੰਬਰ ਨੂੰ ਮੋਗਾ ਵਿੱਚ ਵੱਡੀ ਸਿਆਸੀ ਰੈਲੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਪਾਰਟੀ ਦੇ ਕੌਮੀ ਆਗੂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਇੱਕੋ ਮੰਚ ਤੋਂ ਲੋਕਾਂ ਨੂੰ ਸੰਬੋਧਨ ਕਰਨਗੇ। ਰਿਪੋਰਟਾਂ ਮੁਤਾਬਕ ਪਾਰਟੀ ਇਸ ਮੌਕੇ ਪੰਜਾਬ ਲਈ ਕਈ ਅਹਿਮ ਚੋਣ ਵਾਅਦਿਆਂ ਦਾ ਐਲਾਨ ਵੀ ਕਰ ਸਕਦੀ ਹੈ। ਇਸ ਰੈਲੀ ਨੂੰ 2027 ਦੀਆਂ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਦੇ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।



