ਪੰਜਾਬ PCS ਭਰਤੀ ਨੂੰ ਹਾਈਕੋਰਟ ਨੇ ਲਾਈ ਰੋਕ! ਨਤੀਜਿਆਂ ਵਿੱਚ ਗੜਬੜੀ ਦੇ ਦੋਸ਼ਾਂ ਤੋਂ ਬਾਅਦ ਸਰਕਾਰ ਨੂੰ ਝਟਕਾ
ਪੰਜਾਬ ਵਿੱਚ PCS ਅਫਸਰਾਂ ਦੀ ਭਰਤੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਿਵਲ ਸਰਵਿਸਿਜ਼ (PCS) ਅਤੇ ਸਬੰਧਤ ਅਸਾਮੀਆਂ ਦੀ ਭਰਤੀ ਪ੍ਰਕਿਰਿਆ ’ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ।
ਪਟੀਸ਼ਨਕਰਤਾਵਾਂ ਨੇ 4 ਨਵੰਬਰ ਨੂੰ ਐਲਾਨੇ ਗਏ ਮੁੱਖ ਪ੍ਰੀਖਿਆ ਦੇ ਨਤੀਜਿਆਂ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ ਲਗਾਏ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਚੁਣੇ ਗਏ ਉਮੀਦਵਾਰਾਂ ਦੇ ਅੰਕ, ਸ਼੍ਰੇਣੀਆਂ ਅਤੇ ਕੱਟ-ਆਫ਼ ਸਬੰਧੀ ਪੂਰੀ ਜਾਣਕਾਰੀ ਨਹੀਂ ਦਿੱਤੀ ਗਈ।
ਅਦਾਲਤ ਨੇ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕਰਦਿਆਂ ਅਗਲੀ ਸੁਣਵਾਈ 16 ਦਸੰਬਰ ਲਈ ਤੈਅ ਕੀਤੀ ਹੈ। ਫਿਲਹਾਲ ਇਹ ਅੰਤਰਿਮ ਰੋਕ ਹੈ, ਅਦਾਲਤ ਨੇ ਦੋਸ਼ਾਂ ਨੂੰ ਸਹੀ ਨਹੀਂ ਠਹਿਰਾਇਆ।



