ਭਾਰਤੀ ਨਿਸ਼ਾਨੇਬਾਜ਼ ਵਿਵਾਨ ਕਪੂਰ ਨੇ ਰਚਿਆ ਇਤਿਹਾਸ! ਵਿਸ਼ਵ ਚੈਂਪੀਅਨਸ਼ਿਪ ’ਚ ਜਿੱਤਿਆ ਚਾਂਦੀ ਦਾ ਤਮਗਾ, ਓਲੰਪਿਕ ਕੋਟਾ ਵੀ ਕੀਤਾ ਹਾਸਲ
ਡੈਸਕ: ਸਪੋਰਟਸ
ਭਾਰਤੀ ਨਿਸ਼ਾਨੇਬਾਜ਼ੀ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਭਾਰਤ ਦੇ ਨੌਜਵਾਨ ਨਿਸ਼ਾਨੇਬਾਜ਼ ਵਿਵਾਨ ਕਪੂਰ ਨੇ ਦੋਹਾ ਵਿੱਚ ਹੋਈ ISSF ਵਿਸ਼ਵ ਚੈਂਪੀਅਨਸ਼ਿਪ ਦੇ ਪੁਰਸ਼ਾਂ ਦੇ ਟ੍ਰੈਪ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਦਰਸ਼ਨ ਨਾਲ ਵਿਵਾਨ ਨੇ 2028 ਲਾਸ ਏਂਜਲਸ ਓਲੰਪਿਕ ਲਈ ਭਾਰਤ ਦਾ ਕੋਟਾ ਸਥਾਨ ਵੀ ਹਾਸਲ ਕਰ ਲਿਆ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਭਾਰਤੀ ਖੇਡ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ ਹੈ।



