ਸਲਮਾਨ ਖਾਨ ਅਤੇ ਸੋਨੂੰ ਸੂਦ ਨੇ ਵਧਾਇਆ ਮਦਦ ਦਾ ਹੱਥ! ਅਦਾਕਾਰ ਸ਼ਰਦ ਕਪੂਰ ਦੀ ਆਰਥਿਕ ਅਤੇ ਮੈਡੀਕਲ ਸਹਾਇਤਾ ਲਈ ਆਏ ਅੱਗੇ
ਡੈਸਕ: ਮਨੋਰੰਜਨ
ਬਾਲੀਵੁੱਡ ਤੋਂ ਇਨਸਾਨੀਅਤ ਦੀ ਇੱਕ ਖ਼ਾਸ ਮਿਸਾਲ ਸਾਹਮਣੇ ਆਈ ਹੈ। ਫ਼ਿਲਮ ‘ਜੋਸ਼’ ਵਿੱਚ ਕੰਮ ਕਰ ਚੁੱਕੇ ਅਦਾਕਾਰ ਸ਼ਰਦ ਕਪੂਰ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ਰਾਹੀਂ ਕੰਮ ਦੀ ਮੰਗ ਕੀਤੀ ਸੀ। ਉਨ੍ਹਾਂ ਦੀ ਅਪੀਲ ਤੋਂ ਬਾਅਦ ਸਲਮਾਨ ਖਾਨ ਅਤੇ ਸੋਨੂੰ ਸੂਦ ਮਦਦ ਲਈ ਅੱਗੇ ਆਏ ਹਨ। ਰਿਪੋਰਟਾਂ ਮੁਤਾਬਕ ਸਲਮਾਨ ਖਾਨ ਨੇ ਉਨ੍ਹਾਂ ਨੂੰ ਆਰਥਿਕ ਮਦਦ ਦੇਣ ਦਾ ਭਰੋਸਾ ਦਿੱਤਾ ਹੈ, ਜਦਕਿ ਸੋਨੂੰ ਸੂਦ ਵੱਲੋਂ ਉਨ੍ਹਾਂ ਦੇ ਇਲਾਜ ਲਈ ਮੈਡੀਕਲ ਸਹਾਇਤਾ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਨੇਕ ਕਦਮ ਦੀ ਫ਼ਿਲਮ ਇੰਡਸਟਰੀ ਵਿੱਚ ਸ਼ਲਾਘਾ ਹੋ ਰਹੀ ਹੈ।



