ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪੰਜਾਬ ਸਰਕਾਰ ਨੂੰ ਵੱਡਾ ਸਵਾਲ! ਸਤਿਕਾਰ ਕਾਨੂੰਨ ’ਤੇ ਸਪੱਸ਼ਟ ਜਵਾਬ ਦੇਣ ਦੀ ਕੀਤੀ ਮੰਗ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਜੁੜੇ ਸੋਧ ਕਾਨੂੰਨ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨੇ ਪੰਜਾਬ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਹੈ। ਕਮੇਟੀ ਨੇ ਸਰਕਾਰ ਨੂੰ ਦੋ ਅਹਿਮ ਸਵਾਲਾਂ ਦੇ ਸਪੱਸ਼ਟ ‘ਹਾਂ ਜਾਂ ਨਾਂਹ’ ਵਿੱਚ ਜਵਾਬ ਦੇਣ ਲਈ ਕਿਹਾ ਹੈ।
ਕਮੇਟੀ ਨੇ ਪੁੱਛਿਆ ਹੈ ਕਿ ਕੀ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਹੈ ਅਤੇ ਕੀ ਸੋਧ ਕਾਨੂੰਨ ਨੂੰ ਫਿਲਹਾਲ ਰੋਕਣ ਲਈ ਕੋਈ ਹੁਕਮ ਜਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ 18 ਨਵੰਬਰ ਨੂੰ ਪੰਜਾਬ ਸਰਕਾਰ ਅਤੇ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਵਿਚਕਾਰ ਮੀਟਿੰਗ ਵੀ ਹੋਣੀ ਤੈਅ ਹੈ।



