ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ! ਦੋ ਕੀਰਤਨੀ ਜਥਿਆਂ ’ਤੇ ਇੱਕ ਮਹੀਨੇ ਲਈ ਕੀਰਤਨ ਕਰਨ ’ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ! ਦੋ ਕੀਰਤਨੀ ਜਥਿਆਂ ’ਤੇ ਇੱਕ ਮਹੀਨੇ ਲਈ ਕੀਰਤਨ ਕਰਨ ’ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਦੇ ਕੀਰਤਨੀ ਜਥਿਆਂ ਸਬੰਧੀ ਅਹਿਮ ਫ਼ੈਸਲਾ ਲਿਆ ਗਿਆ ਹੈ। ਦੋਵਾਂ ਜਥਿਆਂ ਨੂੰ 13 ਨਵੰਬਰ ਤੋਂ 12 ਦਸੰਬਰ 2026 ਤੱਕ ਸੰਗਤ ਵਿੱਚ ਕੀਰਤਨ ਕਰਨ ਤੋਂ ਰੋਕ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ, ਦੋਵਾਂ ਜਥਿਆਂ ਵਿਚਕਾਰ ਸੋਸ਼ਲ ਮੀਡੀਆ ’ਤੇ ਚੱਲ ਰਹੇ ਵਿਵਾਦ ਅਤੇ ਇੱਕ-ਦੂਜੇ ਖ਼ਿਲਾਫ਼ ਕੀਤੀਆਂ ਟਿੱਪਣੀਆਂ ਕਾਰਨ ਇਹ ਕਾਰਵਾਈ ਕੀਤੀ ਗਈ ਹੈ।

ਅਕਾਲ ਤਖ਼ਤ ਸਾਹਿਬ ਵੱਲੋਂ ਦੋਵਾਂ ਨੂੰ ਇੱਕ ਮਹੀਨੇ ਲਈ ਗੁਰਮਤਿ ਸਿੱਖਿਆ, ਸਿੱਖ ਰਹਿਤ ਮਰਿਆਦਾ ਅਤੇ ਗੁਰਮਤਿ ਸੰਗੀਤ ਦੀ ਸਿਖਲਾਈ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਵੇਰੇ-ਸ਼ਾਮ ਲੰਗਰ ਹਾਲ ਵਿੱਚ ਸੇਵਾ ਕਰਨ ਲਈ ਵੀ ਕਿਹਾ ਗਿਆ ਹੈ।

ਇਸ ਫ਼ੈਸਲੇ ਨਾਲ ਧਾਰਮਿਕ ਹਲਕਿਆਂ ਵਿੱਚ ਚਰਚਾ ਛਿੜ ਗਈ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles