ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ! ਦੋ ਕੀਰਤਨੀ ਜਥਿਆਂ ’ਤੇ ਇੱਕ ਮਹੀਨੇ ਲਈ ਲੱਗੀ ਪਾਬੰਦੀ, ਜਾਣੋ ਕੀ ਹੈ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਧਾਰਮਿਕ ਮਰਿਆਦਾ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਗਈ ਹੈ। ਭਾਈ ਜਗਜੀਤ ਸਿੰਘ ਬਾਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਦੇ ਕੀਰਤਨੀ ਜਥਿਆਂ ਨੂੰ 13 ਨਵੰਬਰ ਤੋਂ 12 ਦਸੰਬਰ ਤੱਕ ਸੰਗਤ ਵਿੱਚ ਕੀਰਤਨ ਕਰਨ ਤੋਂ ਰੋਕ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਵਿਚਾਲੇ ਸੋਸ਼ਲ ਮੀਡੀਆ ’ਤੇ ਚੱਲ ਰਹੇ ਵਿਵਾਦ ਅਤੇ ਇੱਕ-ਦੂਜੇ ਖ਼ਿਲਾਫ਼ ਕੀਤੀਆਂ ਟਿੱਪਣੀਆਂ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ।
ਅਕਾਲ ਤਖ਼ਤ ਸਾਹਿਬ ਵੱਲੋਂ ਦੋਵਾਂ ਨੂੰ ਸਿੱਖ ਰਹਿਤ ਮਰਿਆਦਾ ਅਤੇ ਗੁਰਮਤਿ ਸੰਗੀਤ ਦੀ ਸਿੱਖਿਆ ਲੈਣ ਦੇ ਨਾਲ-ਨਾਲ ਲੰਗਰ ਹਾਲ ਵਿੱਚ ਸੇਵਾ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਇੱਕ ਮਹੀਨੇ ਬਾਅਦ ਦੋਵਾਂ ਨੂੰ ਸਰਟੀਫਿਕੇਟਾਂ ਸਮੇਤ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਪੇਸ਼ ਹੋਣਾ ਪਵੇਗਾ।



