ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਚ ਅਕਾਲ ਤਖ਼ਤ ਸਾਹਿਬ ਸਖ਼ਤ! DSGMC ਮੈਂਬਰਾਂ ਨੂੰ 21 ਨਵੰਬਰ ਨੂੰ ਕੀਤਾ ਤਲਬ
ਅੰਮ੍ਰਿਤਸਰ: ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਨ ਦੀ ਕਥਿਤ ਬੇਅਦਬੀ ਦੀ ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਖ਼ਤ ਰੁਖ਼ ਅਪਣਾਇਆ ਹੈ। ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਰਗੱਜ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਮੈਂਬਰਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 21 ਨਵੰਬਰ ਨੂੰ ਸਵੇਰੇ 11 ਵਜੇ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ। ਉਨ੍ਹਾਂ ਨੂੰ ਇਸ ਮਾਮਲੇ ਸਬੰਧੀ ਲਿਖਤੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਘਟਨਾ ਤੋਂ ਬਾਅਦ ਸਿੱਖ ਸੰਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ।



