ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਤੇਜ਼! ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ
ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਸਮਾਗਮ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਤਿੰਨ ਰੋਜ਼ਾ ਸਮਾਗਮ ਕਰਵਾਉਣ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ।
ਇਨ੍ਹਾਂ ਸਮਾਗਮਾਂ ਦੌਰਾਨ ਅਖੰਡ ਪਾਠ ਸਾਹਿਬ, ਨਗਰ ਕੀਰਤਨ, ਕੀਰਤਨ ਦਰਬਾਰ, ਸੰਤ ਸੰਮੇਲਨ ਅਤੇ ਧਾਰਮਿਕ-ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ 3 ਦਸੰਬਰ ਨੂੰ ਖੁਰਾਲਗੜ੍ਹ ਪਹੁੰਚਣਗੀਆਂ।



