ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ਼ੁਰੂ! SGPC ਵੱਲੋਂ ਦੇਸ਼ ਭਰ ਵਿੱਚ 15 ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਉਣ ਦਾ ਐਲਾਨ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ਼ੁਰੂ! SGPC ਵੱਲੋਂ ਦੇਸ਼ ਭਰ ਵਿੱਚ 15 ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਉਣ ਦਾ ਐਲਾਨ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਵੱਡੇ ਪੱਧਰ ’ਤੇ ਧਾਰਮਿਕ ਸਮਾਗਮ ਕਰਵਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਜਾਣਕਾਰੀ ਅਨੁਸਾਰ SGPC ਵੱਲੋਂ 14 ਨਵੰਬਰ 2026 ਤੋਂ 18 ਫਰਵਰੀ 2027 ਤੱਕ ਦੇਸ਼ ਭਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ 15 ਵਿਸ਼ੇਸ਼ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਕਰਵਾਏ ਜਾਣਗੇ।

ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 14 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਤੋਂ ਹੋਈ ਹੈ। ਇਸ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਵਿੱਚ ਧਾਰਮਿਕ ਪ੍ਰੋਗਰਾਮ ਕਰਵਾਏ ਜਾਣਗੇ।

ਇਸ ਸਬੰਧੀ ਮੁੱਖ ਸਮਾਗਮ 19 ਅਤੇ 20 ਫਰਵਰੀ 2027 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੀ ਬਾਣੀ, ਸਿੱਖਿਆਵਾਂ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨਾਲ ਜੋੜਿਆ ਜਾਵੇਗਾ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles