ਹਰਿਆਣਾ ਵਿੱਚ ਅੱਜ ਤੋਂ ‘No PUC, No Fuel’ ਨਿਯਮ ਸਖ਼ਤੀ ਨਾਲ ਲਾਗੂ! ਬਿਨਾਂ ਪ੍ਰਦੂਸ਼ਣ ਸਰਟੀਫਿਕੇਟ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਡੈਸਕ: ਗੁਰੂਗ੍ਰਾਮ / ਹਰਿਆਣਾ
ਹਰਿਆਣਾ ਦੇ ਗੁਰੂਗ੍ਰਾਮ ਵਿੱਚ ਵਾਹਨਾਂ ਦੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕਿਆ ਹੈ। 15 ਨਵੰਬਰ ਤੋਂ ਪੈਟਰੋਲ ਪੰਪਾਂ ‘ਤੇ ‘No PUC, No Fuel’ ਨਿਯਮ ਦੀ ਪਾਲਣਾ ਹੋਰ ਸਖ਼ਤੀ ਨਾਲ ਕਰਵਾਈ ਜਾਵੇਗੀ।
ਇਸ ਤਹਿਤ ਜਿਨ੍ਹਾਂ ਵਾਹਨਾਂ ਕੋਲ ਵੈਧ Pollution Under Control (PUC) ਸਰਟੀਫਿਕੇਟ ਨਹੀਂ ਹੋਵੇਗਾ, ਉਨ੍ਹਾਂ ਨੂੰ ਪੈਟਰੋਲ, ਡੀਜ਼ਲ ਅਤੇ CNG ਦੇਣ ‘ਤੇ ਰੋਕ ਰਹੇਗੀ। ਪ੍ਰਸ਼ਾਸਨ ਵੱਲੋਂ ਪੈਟਰੋਲ ਪੰਪਾਂ ‘ਤੇ ਜਾਂਚ ਵੀ ਤੇਜ਼ ਕੀਤੀ ਜਾ ਰਹੀ ਹੈ।
ਵਾਹਨ ਚਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ PUC ਸਰਟੀਫਿਕੇਟ ਸਮੇਂ ਸਿਰ ਬਣਵਾ ਲੈਣ, ਤਾਂ ਜੋ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।



