ਹਰਿਆਣਾ ਵਿੱਚ ਪਰਾਲੀ ਸਾੜਨ ਵਾਲੇ 33 ਹੋਰ ਕਿਸਾਨਾਂ ਦੀ ਰੈੱਡ ਐਂਟਰੀ! 8 ਨੋਡਲ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ
ਚੰਡੀਗੜ੍ਹ: ਹਰਿਆਣਾ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸਰਕਾਰ ਨੇ ਸਖ਼ਤੀ ਵਧਾ ਦਿੱਤੀ ਹੈ। ਪਿਛਲੇ 24 ਘੰਟਿਆਂ ਦੌਰਾਨ ਜਾਂਚ ਤੋਂ ਬਾਅਦ 33 ਹੋਰ ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਗਈ ਹੈ। ਇਸ ਨਾਲ ਰੈੱਡ ਐਂਟਰੀ ਵਾਲੇ ਕਿਸਾਨਾਂ ਦੀ ਗਿਣਤੀ 60 ਹੋ ਗਈ ਹੈ। ਇਸ ਤੋਂ ਇਲਾਵਾ ਨਿਗਰਾਨੀ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਹੇਠ 8 ਨੋਡਲ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 36 ਡਰੋਨਾਂ ਰਾਹੀਂ ਵੀ ਨਿਗਰਾਨੀ ਕੀਤੀ ਜਾ ਰਹੀ ਹੈ।



