ਹਰਿਆਣਾ ਵਿੱਚ ਸਾਈਬਰ ਠੱਗੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼! ਨੂਹ ਪੁਲਿਸ ਨੇ 4 ਮੁਲਜ਼ਮ ਕੀਤੇ ਗ੍ਰਿਫ਼ਤਾਰ, 139 ATM ਕਾਰਡ ਅਤੇ 45 ਮੋਬਾਈਲ ਬਰਾਮਦ
ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਪੁਲਿਸ ਨੇ ਆਨਲਾਈਨ ਜੂਏ ਅਤੇ ਸਾਈਬਰ ਧੋਖਾਧੜੀ ਨਾਲ ਜੁੜੇ ਇੱਕ ਸ਼ੱਕੀ ਗਿਰੋਹ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਰਵਾਈ ਦੌਰਾਨ 139 ATM ਕਾਰਡ, 45 ਮੋਬਾਈਲ ਫੋਨ, 35 ਸਿਮ ਕਾਰਡ ਅਤੇ 4 ਲੈਪਟਾਪ ਬਰਾਮਦ ਕੀਤੇ ਗਏ ਹਨ। ਪੁਲਿਸ ਨੂੰ ਸ਼ੱਕ ਹੈ ਕਿ ਇਨ੍ਹਾਂ ਬੈਂਕ ਖਾਤਿਆਂ ਦੀ ਵਰਤੋਂ ਧੋਖਾਧੜੀ ਨਾਲ ਹਾਸਲ ਕੀਤੇ ਪੈਸੇ ਦੇ ਲੈਣ-ਦੇਣ ਲਈ ਕੀਤੀ ਜਾ ਰਹੀ ਸੀ। ਮਾਮਲੇ ਦੀ ਜਾਂਚ ਜਾਰੀ ਹੈ।



