ਹਰਿਆਣਾ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ! 18 ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ ਹੋ ਸਕਦੀ ਹੈ ਘੱਟ, ਵਾਹਨ ਚਾਲਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
ਚੰਡੀਗੜ੍ਹ: ਹਰਿਆਣਾ ਵਿੱਚ ਠੰਢ ਦਾ ਅਸਰ ਲਗਾਤਾਰ ਵਧ ਰਿਹਾ ਹੈ। ਮੌਸਮ ਵਿਭਾਗ ਵੱਲੋਂ 20 ਤੋਂ 22 ਨਵੰਬਰ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮਹਿੰਦਰਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 8.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। 21 ਅਤੇ 22 ਨਵੰਬਰ ਨੂੰ ਧੁੰਦ ਦਾ ਅਸਰ 18 ਜ਼ਿਲ੍ਹਿਆਂ ਤੱਕ ਪਹੁੰਚਣ ਦੀ ਸੰਭਾਵਨਾ ਹੈ। ਸਵੇਰੇ ਅਤੇ ਰਾਤ ਸਮੇਂ ਵਾਹਨ ਚਾਲਕਾਂ ਨੂੰ ਖਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।



