ਹਰਿਆਣਾ ਸਰਕਾਰ ਦਾ ਵੱਡਾ ਫੈਸਲਾ! ਸੂਬੇ ਦੀਆਂ ਸਾਰੀਆਂ 20 ਜੇਲ੍ਹਾਂ ’ਤੇ ਰਹੇਗੀ ਖ਼ਾਸ ਨਿਗਰਾਨੀ, ਹਰ ਤਿੰਨ ਮਹੀਨੇ ਬਾਅਦ ਹੋਵੇਗਾ ਨਿਰੀਖਣ
ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਜੇਲ੍ਹਾਂ ਵਿੱਚ ਕੈਦੀਆਂ ਦੇ ਅਧਿਕਾਰਾਂ ਦੀ ਸੁਰੱਖਿਆ ਅਤੇ ਜੇਲ੍ਹ ਪ੍ਰਬੰਧਾਂ ਵਿੱਚ ਸੁਧਾਰ ਲਈ ਵੱਡਾ ਕਦਮ ਚੁੱਕਿਆ ਹੈ। ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ 20 ਜੇਲ੍ਹਾਂ ਲਈ ਜ਼ਿਲ੍ਹਾ ਪੱਧਰੀ ‘ਬੋਰਡ ਆਫ ਵਿਜ਼ਿਟਰਜ਼’ ਦਾ ਗਠਨ ਕੀਤਾ ਗਿਆ ਹੈ।
ਇਨ੍ਹਾਂ ਬੋਰਡਾਂ ਵਿੱਚ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਨੁਮਾਇੰਦੇ ਦੀ ਵੀ ਅਹਿਮ ਭੂਮਿਕਾ ਹੋਵੇਗੀ। ਬੋਰਡ ਦੇ ਮੈਂਬਰ ਹਰ ਤਿੰਨ ਮਹੀਨਿਆਂ ਵਿੱਚ ਘੱਟੋ-ਘੱਟ ਇੱਕ ਵਾਰ ਸਬੰਧਤ ਜੇਲ੍ਹ ਦਾ ਦੌਰਾ ਕਰਨਗੇ। ਇਸ ਕਦਮ ਦਾ ਮਕਸਦ ਜੇਲ੍ਹਾਂ ਵਿੱਚ ਕੈਦੀਆਂ ਨਾਲ ਹੋਣ ਵਾਲੇ ਵਿਤਕਰੇ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਰੋਕਣਾ ਹੈ।



