ਹਾਕੀ ਵਿੱਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ! ਨਿਊਜ਼ੀਲੈਂਡ ਨੂੰ 3-2 ਨਾਲ ਹਰਾਇਆ
ਆਕਲੈਂਡ: ਭਾਰਤੀ ਪੁਰਸ਼ ਹਾਕੀ ਟੀਮ ਨੇ ਨਿਊਜ਼ੀਲੈਂਡ ਖ਼ਿਲਾਫ਼ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 3-2 ਨਾਲ ਜਿੱਤ ਦਰਜ ਕੀਤੀ ਹੈ। 2026 ਇੰਡੀਆ-ਨਿਊਜ਼ੀਲੈਂਡ ਸੈਂਚੁਰੀ ਆਫ਼ ਸਪੋਰਟਿੰਗ ਯੂਨਿਟੀ ਮੁਕਾਬਲੇ ਵਿੱਚ ਭਾਰਤ ਨੇ ਪਿੱਛੇ ਰਹਿਣ ਦੇ ਬਾਵਜੂਦ ਜ਼ਬਰਦਸਤ ਵਾਪਸੀ ਕੀਤੀ। ਨਿਊਜ਼ੀਲੈਂਡ ਨੇ ਪਹਿਲਾਂ ਗੋਲ ਕਰਕੇ ਬੜ੍ਹਤ ਬਣਾਈ ਸੀ, ਪਰ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਿਖਾਉਂਦਿਆਂ ਮੁਕਾਬਲਾ ਆਪਣੇ ਨਾਮ ਕਰ ਲਿਆ।



