2027 ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦਾ ਵੱਡਾ ਐਲਾਨ! ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਸ਼ੁਰੂ, ਪਿੰਡ-ਪਿੰਡ ਪਹੁੰਚਣਗੇ ਕਾਂਗਰਸੀ ਆਗੂ

2027 ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦਾ ਵੱਡਾ ਐਲਾਨ! ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਸ਼ੁਰੂ, ਪਿੰਡ-ਪਿੰਡ ਪਹੁੰਚਣਗੇ ਕਾਂਗਰਸੀ ਆਗੂ

ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਕਾਂਗਰਸ ਵੱਲੋਂ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਨੂੰ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁਰੂ ਕੀਤਾ।

ਇਸ ਮੁਹਿੰਮ ਤਹਿਤ ਕਾਂਗਰਸ ਆਗੂ ਸੂਬੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਦੌਰਾਨ ਨਸ਼ਿਆਂ, ਬੇਰੁਜ਼ਗਾਰੀ, ਕਿਸਾਨੀ, ਕਾਨੂੰਨ ਵਿਵਸਥਾ ਅਤੇ ਭ੍ਰਿਸ਼ਟਾਚਾਰ ਵਰਗੇ ਮੁੱਦੇ ਉਠਾਏ ਜਾਣਗੇ।

ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 12 ਨਵੰਬਰ ਤੋਂ ‘ਜਵਾਨੀ ਸੰਭਾਲ, ਜੱਟਾ’ ਸਾਈਕਲ ਯਾਤਰਾ ਵੀ ਸ਼ੁਰੂ ਕੀਤੀ ਜਾ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਇਹ ਮੁਹਿੰਮ ਪੰਜਾਬ ਦੀ ਸਿਆਸਤ ਵਿੱਚ ਕਿੰਨਾ ਵੱਡਾ ਪ੍ਰਭਾਵ ਪਾਉਂਦੀ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles