ਅੰਮ੍ਰਿਤਸਰ ਭਾਈ ਵੀਰ ਸਿੰਘ ਕਲੋਨੀ ‘ਚ ਫਾਇਰਿੰਗ, ਦਹਿਸ਼ਤ ਦਾ ਮਾਹੌਲ
Amritsar ਦੇ ਭਾਈ ਵੀਰ ਸਿੰਘ ਕਲੋਨੀ ਵਿੱਚ ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਅਤੇ ਇੱਟਾਂ-ਰੋੜਿਆਂ ਨਾਲ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਹਾਲਾਂਕਿ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ, ਪਰ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ।
ਪੁਲਿਸ ਨੇ ਮੌਕੇ ਤੋਂ ਖਾਲੀ ਖੋਲ ਬਰਾਮਦ ਕਰਕੇ ਦੋ ਨਾਮਜ਼ਦ ਅਤੇ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।






