Bhai Jaswant Singh Khalra: 6 ਸਤੰਬਰ ਨੂੰ ਅਕਾਲ ਤਖ਼ਤ ਸਾਹਿਬ ’ਤੇ ਵਿਸ਼ੇਸ਼ ਗੁਰਮਤਿ ਸਮਾਗਮ

Bhai Jaswant Singh Khalra: 6 ਸਤੰਬਰ ਨੂੰ ਅਕਾਲ ਤਖ਼ਤ ਸਾਹਿਬ ’ਤੇ ਵਿਸ਼ੇਸ਼ ਗੁਰਮਤਿ ਸਮਾਗ

ਅੰਮ੍ਰਿਤਸਰ: ਮਨੁੱਖੀ ਅਧਿਕਾਰਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਸਤੰਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਕਰਵਾਇਆ ਜਾ ਰਿਹਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਮੁਤਾਬਕ, ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ 4 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 6 ਸਤੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਖਾਲੜਾ ਦੀ ਯਾਦ ਵਿੱਚ ਵਿਸ਼ੇਸ਼ ਸਮਾਗਮ ਹੋਵੇਗਾ।

🙏 ਸੰਗਤ ਨੂੰ ਵੱਡੀ ਗਿਣਤੀ ’ਚ ਪਹੁੰਚਣ ਦੀ ਅਪੀਲ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਜਥੇਬੰਦੀਆਂ ਅਤੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ 6 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।

ਇਸ ਦੇ ਨਾਲ ਹੀ ਇਹ ਫੈਸਲਾ ਵੀ ਕੀਤਾ ਗਿਆ ਹੈ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਹਰ ਸਾਲ 6 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਵਾਇਆ ਜਾਵੇਗਾ।

🕯️ ਹਰੀਕੇ ਵਿਖੇ ਸ਼ਹੀਦੀ ਪੱਤਣ ਯਾਦਗਾਰ ਦੀ ਵੀ ਤਿਆਰੀ

ਭਾਈ ਜਸਵੰਤ ਸਿੰਘ ਖਾਲੜਾ ਸਮੇਤ ਪੰਜਾਬ ਦੇ ਹਜ਼ਾਰਾਂ ਸ਼ਹੀਦਾਂ ਦੀ ਯਾਦ ਵਿੱਚ ਹਰੀਕੇ ਵਿਖੇ ਪ੍ਰਸਤਾਵਿਤ ਸ਼ਹੀਦੀ ਪੱਤਣ ਯਾਦਗਾਰ ਲਈ ਜ਼ਮੀਨ ਦੀ ਭਾਲ ਵੀ ਜਾਰੀ ਹੈ। ਜਥੇਦਾਰ ਮੁਤਾਬਕ ਯਾਦਗਾਰ ਦੇ ਕੰਮ ਨੂੰ ਜਲਦ ਸ਼ੁਰੂ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles