ਮੀਰੀ-ਪੀਰੀ ਖਾਲਸਾ ਮਾਰਚ: 17 ਸਤੰਬਰ ਤੋਂ ਤੀਜਾ ਪੜਾਅ ਸ਼ੁਰੂ, ਅਕਾਲ ਤਖ਼ਤ ਸਾਹਿਬ ’ਤੇ ਸਮਾਪਤੀ
ਸ੍ਰੀ ਅਨੰਦਪੁਰ ਸਾਹਿਬ ਤੋਂ ਰਵਾਨਾ ਹੋਵੇਗਾ ਮਾਰਚ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗਾ ਸਮਾਪਨ
ਧਾਰਮਿਕ ਡੈਸਕ: ਮੀਰੀ-ਪੀਰੀ ਖਾਲਸਾ ਮਾਰਚ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਮਾਰਚ ਦਾ ਤੀਜਾ ਪੜਾਅ 17 ਸਤੰਬਰ 2026 ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਵੇਗਾ। ਇਸ ਨੂੰ ਲੈ ਕੇ ਸਿੱਖ ਸੰਗਤ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਜਾਣਕਾਰੀ ਮੁਤਾਬਕ ਇਹ ਮਾਰਚ ਦੋਆਬਾ ਅਤੇ ਮਾਝਾ ਖੇਤਰਾਂ ਵਿੱਚੋਂ ਹੁੰਦਾ ਹੋਇਆ ਅੱਗੇ ਵਧੇਗਾ ਅਤੇ ਅੰਤ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਮਾਪਤ ਹੋਵੇਗਾ।
ਮਾਰਚ ਦੌਰਾਨ ਸਿੱਖ ਇਤਿਹਾਸ, ਗੁਰਮਤਿ ਵਿਚਾਰਧਾਰਾ ਅਤੇ ਸਿੱਖੀ ਦੇ ਸਿਧਾਂਤਾਂ ਨਾਲ ਸੰਗਤ ਨੂੰ ਜੋੜਨ ’ਤੇ ਜ਼ੋਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸਿੱਖ ਨੌਜਵਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ।
📌 17 ਸਤੰਬਰ ਤੋਂ ਸ਼ੁਰੂ ਹੋਣ ਵਾਲਾ ਇਹ ਪੜਾਅ ਸਿੱਖ ਸੰਗਤ ਲਈ ਖਾਸ ਮਹੱਤਵ ਰੱਖਦਾ ਹੈ, ਜਿਸ ਕਰਕੇ ਮਾਰਚ ਨੂੰ ਲੈ ਕੇ ਤਿਆਰੀਆਂ ਤੇਜ਼ ਹੋ ਗਈਆਂ ਹਨ।



