🚨 Punjab Religious News: ਅਕਾਲ ਤਖ਼ਤ ਨਾਲ ਤਾਲਮੇਲ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ, ਜਾਣੋ ਕੌਣ-ਕੌਣ ਸ਼ਾਮਲ
ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਬੇਅਦਬੀ ਨਾਲ ਸਬੰਧਤ ਕਾਨੂੰਨ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਸਰਕਾਰ ਨੇ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਜੁੜੇ ਮਾਮਲਿਆਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਲਗਾਤਾਰ ਤਾਲਮੇਲ ਲਈ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦਾ ਗਠਨ ਕੀਤਾ ਹੈ।
🚨 ਕਮੇਟੀ ਵਿੱਚ ਕੌਣ-ਕੌਣ ਸ਼ਾਮਲ?
ਸਰਕਾਰ ਵੱਲੋਂ ਬਣਾਈ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰ ਨਾਮ ਸਿੰਘ ਖਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸੇਵਾਮੁਕਤ IPS ਅਧਿਕਾਰੀ ਅਤੇ ਸਾਬਕਾ PPSC ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਲਾਅ ਅਫਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।
📌 ਕੀ ਹੋਵੇਗਾ ਕਮੇਟੀ ਦਾ ਕੰਮ?
ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਲਗਾਤਾਰ ਤਾਲਮੇਲ ਕਰੇਗੀ। ਇਸ ਤੋਂ ਇਲਾਵਾ ਐਕਟ ਨਾਲ ਸਬੰਧਤ ਅਹਿਮ ਮਾਮਲਿਆਂ ’ਤੇ ਆਪਣੇ ਸੁਝਾਅ ਅਤੇ ਰਿਪੋਰਟਾਂ ਪੰਜਾਬ ਸਰਕਾਰ ਨੂੰ ਵਿਚਾਰ ਲਈ ਸੌਂਪੇਗੀ।
ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ ਜਦੋਂ ਇਸ ਐਕਟ ਦੀਆਂ ਕੁਝ ਧਾਰਾਵਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਹਿਲਾਂ ਵੀ ਇਤਰਾਜ਼ ਅਤੇ ਸੋਧਾਂ ਸਬੰਧੀ ਸੁਝਾਅ ਸਾਹਮਣੇ ਆ ਚੁੱਕੇ ਹਨ।



