ਅੰਮ੍ਰਿਤਸਰ ’ਚ AK-47 ਤੇ ਹੈਂਡ ਗ੍ਰੇਨੇਡ ਸਮੇਤ ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ: ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਜਾਰੀ ਹੈ। ਇਸੇ ਤਹਿਤ ਅੰਮ੍ਰਿਤਸਰ ਰੂਰਲ ਪੁਲਿਸ ਨੇ ਇੱਕ ਵਿਅਕਤੀ ਨੂੰ AK-47 ਰਾਈਫਲ ਅਤੇ ਹੈਂਡ ਗ੍ਰੇਨੇਡ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਵਿੱਚ ਮੁਲਜ਼ਮ ਦੇ ਵਿਦੇਸ਼ੀ ਹੈਂਡਲਰਾਂ ਨਾਲ ਕਥਿਤ ਸੰਪਰਕ ਹੋਣ ਦੀ ਗੱਲ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਹਥਿਆਰਾਂ ਦੀ ਸਪਲਾਈ ਡਰੋਨ ਰਾਹੀਂ ਸਰਹੱਦ ਪਾਰ ਤੋਂ ਹੋਣ ਦਾ ਸ਼ੱਕ ਵੀ ਜਤਾਇਆ ਜਾ ਰਿਹਾ ਹੈ।
ਪੁਲਿਸ ਹੁਣ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਥਿਆਰ ਕਿੱਥੋਂ ਲਿਆਂਦੇ ਗਏ ਅਤੇ ਇਸ ਪੂਰੇ ਮਾਮਲੇ ਵਿੱਚ ਹੋਰ ਕੌਣ-ਕੌਣ ਸ਼ਾਮਲ ਹਨ।
ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਅਗਲੇ ਖੁਲਾਸਿਆਂ ਦੀ ਉਡੀਕ ਕੀਤੀ ਜਾ ਰਹੀ ਹੈ।



