ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਕਰਨਗੇ CM ਭਗਵੰਤ ਮਾਨ, ਅੱਜ ਹੋਵੇਗੀ ਅਹਿਮ ਮੀਟਿੰਗ!
ਚੰਡੀਗੜ੍ਹ | ਪੰਜਾਬ ਬ੍ਰੇਕਿੰਗ ਨਿਊਜ਼
ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ 16 ਅਕਤੂਬਰ ਨੂੰ ਅਹਿਮ ਸਮੀਖਿਆ ਮੀਟਿੰਗ ਕਰਨਗੇ। ਇਹ ਮੀਟਿੰਗ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ ਵਿੱਚ ਹੋਣੀ ਹੈ।
ਮੀਟਿੰਗ ਵਿੱਚ ਸੀਨੀਅਰ ਪੁਲਿਸ ਅਧਿਕਾਰੀਆਂ, ਪ੍ਰਸ਼ਾਸਨਿਕ ਸਕੱਤਰਾਂ ਅਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਹਿੱਸਾ ਲੈਣ ਦੀ ਜਾਣਕਾਰੀ ਹੈ।
ਇਸ ਦੌਰਾਨ ਨਸ਼ਿਆਂ ਦੇ ਹੌਟਸਪੌਟ ਇਲਾਕਿਆਂ ਵਿੱਚ ਚੱਲ ਰਹੀ ਕਾਰਵਾਈ, ਪਿੰਡਾਂ ਅਤੇ ਵਾਰਡਾਂ ਦੀਆਂ ਰੱਖਿਆ ਕਮੇਟੀਆਂ ਦੀ ਕਾਰਗੁਜ਼ਾਰੀ ਅਤੇ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ ਜਾਵੇਗੀ।
ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਉੱਠ ਰਹੇ ਸਵਾਲਾਂ ਵਿਚਕਾਰ ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ।



