ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੇ ਮਚਾਈ ਹਲਚਲ! ਇੱਕੋ ਦਿਨ 194 ਨਵੇਂ ਕੇਸ, ਕੁੱਲ ਗਿਣਤੀ 1,007 ਤੱਕ ਪਹੁੰਚੀ
ਡੈਸਕ: ਪੰਜਾਬ
ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। 29 ਅਕਤੂਬਰ ਨੂੰ ਸੂਬੇ ਵਿੱਚ ਇੱਕੋ ਦਿਨ 194 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਦੀ ਗਿਣਤੀ 1,007 ਤੱਕ ਪਹੁੰਚ ਗਈ ਹੈ।
ਪਰਾਲੀ ਸਾੜਨ ਦੀਆਂ ਵਧਦੀਆਂ ਘਟਨਾਵਾਂ ਕਾਰਨ ਹਵਾ ਪ੍ਰਦੂਸ਼ਣ ਦਾ ਖ਼ਤਰਾ ਵੀ ਵਧ ਰਿਹਾ ਹੈ। ਇਸ ਸਥਿਤੀ ਨੇ ਸਰਕਾਰ ਅਤੇ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ। ਦੂਜੇ ਪਾਸੇ ਕਿਸਾਨਾਂ ਲਈ ਵੀ ਝੋਨੇ ਦੀ ਰਹਿੰਦ-ਖੂੰਹਦ ਦਾ ਸਹੀ ਪ੍ਰਬੰਧ ਕਰਨਾ ਵੱਡੀ ਚੁਣੌਤੀ ਬਣਿਆ ਹੋਇਆ ਹੈ।
ਹੁਣ ਸਵਾਲ ਇਹ ਹੈ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਸਰਕਾਰ ਵੱਲੋਂ ਅੱਗੇ ਕੀ ਕਦਮ ਚੁੱਕੇ ਜਾਣਗੇ?



