⚖️ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ DA ਬਕਾਏ ਦਾ ਮਾਮਲਾ ਗਰਮਾਇਆ! ਹਾਈਕੋਰਟ ਵੱਲੋਂ ਮੁੱਖ ਸਕੱਤਰ ਨੂੰ ਮਾਣਹਾਨੀ ਦਾ ਨੋਟਿਸ, 17 ਨਵੰਬਰ ਨੂੰ ਮੁੜ ਪੇਸ਼ ਹੋਣ ਦੇ ਹੁਕਮ
📍 ਡੈਸਕ: ਚੰਡੀਗੜ੍ਹ | ਸਰਕਾਰੀ ਮੁਲਾਜ਼ਮ
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਦੇ ਬਕਾਏ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ।
3 ਨਵੰਬਰ ਨੂੰ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਮਾਣਹਾਨੀ ਸਬੰਧੀ ਨੋਟਿਸ ਜਾਰੀ ਕਰਦਿਆਂ ਪੁੱਛਿਆ ਕਿ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇ।
ਅਦਾਲਤ ਨੇ ਮੁੱਖ ਸਕੱਤਰ ਨੂੰ 13 ਨਵੰਬਰ ਤੱਕ ਜਵਾਬੀ ਹਲਫ਼ਨਾਮਾ ਦਾਖ਼ਲ ਕਰਨ ਅਤੇ 17 ਨਵੰਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।
ਰਿਪੋਰਟ ਮੁਤਾਬਕ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ DA/DR ਬਕਾਏ ਦੀ ਕੁੱਲ ਦੇਣਦਾਰੀ ਲਗਭਗ 32,418 ਕਰੋੜ ਰੁਪਏ ਹੈ।
ਇਹ ਮਾਮਲਾ ਲੰਬੇ ਸਮੇਂ ਤੋਂ ਬਕਾਇਆ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨਾਲ ਜੁੜਿਆ ਹੋਇਆ ਹੈ। ਹੁਣ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਨਜ਼ਰਾਂ 17 ਨਵੰਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ’ਤੇ ਟਿਕੀਆਂ ਹੋਈਆਂ ਹਨ।



