ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ! 10 ਮਹੀਨਿਆਂ ਦੀ ਭਾਲ ਤੋਂ ਬਾਅਦ ਗੈਂਗਸਟਰ ਗੁਰਵਿੰਦਰ ਅਫਰੀਦੀ ਇਥੋਪੀਆ ਤੋਂ ਭਾਰਤ ਲਿਆਂਦਾ ਗਿਆ
ਚੰਡੀਗੜ੍ਹ: ਪੰਜਾਬ ਪੁਲਿਸ ਨੂੰ ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਵਿੱਚ ਵੱਡੀ ਸਫਲਤਾ ਮਿਲੀ ਹੈ। ਗੈਂਗਸਟਰ ਗੁਰਵਿੰਦਰ ਸਿੰਘ ਉਰਫ਼ ਅਫਰੀਦੀ ਨੂੰ 10 ਮਹੀਨਿਆਂ ਦੀ ਲੰਬੀ ਅੰਤਰਰਾਸ਼ਟਰੀ ਭਾਲ ਤੋਂ ਬਾਅਦ ਇਥੋਪੀਆ ਤੋਂ ਭਾਰਤ ਵਾਪਸ ਲਿਆਂਦਾ ਗਿਆ ਹੈ।
ਜਾਣਕਾਰੀ ਅਨੁਸਾਰ, ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਨੇ ਸਾਂਝੇ ਯਤਨਾਂ ਨਾਲ ‘ਆਪਰੇਸ਼ਨ ਸ਼ਹੀਦ’ ਤਹਿਤ ਇਹ ਕਾਰਵਾਈ ਕੀਤੀ। ਅਫਰੀਦੀ ‘ਤੇ ਕਰੀਬ 35 ਗੰਭੀਰ ਅਪਰਾਧਿਕ ਮਾਮਲੇ ਦਰਜ ਹੋਣ ਦੀ ਗੱਲ ਸਾਹਮਣੇ ਆਈ ਹੈ। ਉਸ ਦੀ ਗ੍ਰਿਫ਼ਤਾਰੀ ਲਈ 5 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ।
ਇਸ ਕਾਰਵਾਈ ਨੂੰ ਪੰਜਾਬ ਵਿੱਚ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੁਲਿਸ ਦੀ ਵੱਡੀ ਪ੍ਰਾਪਤੀ ਮੰਨਿਆ ਜਾ ਰਿਹਾ ਹੈ।



