SGPC ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿੱਖ ਸਿਆਸਤ ਵਿੱਚ ਵੱਡਾ ਮੋੜ! ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਦੀ ਚਰਚਾ ਤੇਜ਼

SGPC ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿੱਖ ਸਿਆਸਤ ਵਿੱਚ ਵੱਡਾ ਮੋੜ! ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਦੀ ਚਰਚਾ ਤੇਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ 20 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਪੰਥਕ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ।

ਸਾਬਕਾ SGPC ਪ੍ਰਧਾਨ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਰਿਪੋਰਟਾਂ ਮੁਤਾਬਕ 13 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦੇ ਜੱਦੀ ਇਲਾਕੇ ਬੇਗੋਵਾਲ ਪਹੁੰਚ ਕੇ ਉਨ੍ਹਾਂ ਦਾ ਸਵਾਗਤ ਕੀਤਾ ਜਾਣਾ ਹੈ।

ਦੂਜੇ ਪਾਸੇ 20 ਨਵੰਬਰ ਨੂੰ SGPC ਪ੍ਰਧਾਨ ਦੀ ਚੋਣ ਹੋਣੀ ਹੈ, ਜਿਸ ਵਿੱਚ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਵਿਚਾਲੇ ਮੁਕਾਬਲਾ ਅਹਿਮ ਮੰਨਿਆ ਜਾ ਰਿਹਾ ਹੈ।

ਇਹ ਚੋਣਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਪੰਥਕ ਸਿਆਸਤ ਦੀ ਦਿਸ਼ਾ ਤੈਅ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles