ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਕੇਂਦਰ ਸਖ਼ਤ! CAQM ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਦਿੱਤੇ ਜਾਂਚ ਅਤੇ ਰਿਪੋਰਟ ਦੇ ਹੁਕਮ
ਚੰਡੀਗੜ੍ਹ: ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਵਧਦੀਆਂ ਘਟਨਾਵਾਂ ਨੂੰ ਲੈ ਕੇ ਹਵਾ ਪ੍ਰਦੂਸ਼ਣ ਪ੍ਰਬੰਧਨ ਕਮਿਸ਼ਨ (CAQM) ਨੇ ਸਖ਼ਤ ਰੁਖ ਅਪਣਾਇਆ ਹੈ। ਕਮਿਸ਼ਨ ਵੱਲੋਂ ਪੰਜਾਬ ਦੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਪਰਾਲੀ ਸਾੜਨ ਵਾਲੀਆਂ ਥਾਵਾਂ ਦਾ ਮੁਲਾਂਕਣ ਅਤੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਹਾਲ ਹੀ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵਾਧੇ ਤੋਂ ਬਾਅਦ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਇਹ ਨਿਰਦੇਸ਼ ਜਾਰੀ ਕੀਤੇ ਗਏ। ਇਸ ਕਾਰਵਾਈ ਦਾ ਮਕਸਦ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਸਹੀ ਪਛਾਣ ਕਰਨਾ ਅਤੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨਾ ਹੈ।
ਪੰਜਾਬ ਵਿੱਚ ਪਰਾਲੀ ਦਾ ਮੁੱਦਾ ਇੱਕ ਵਾਰ ਫਿਰ ਕਿਸਾਨਾਂ ਅਤੇ ਪ੍ਰਸ਼ਾਸਨ ਲਈ ਵੱਡੀ ਚੁਣੌਤੀ ਬਣਿਆ ਹੋਇਆ ਹੈ।



