ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਜਾਬ ਸਰਕਾਰ ਵਿਚਾਲੇ ਅਹਿਮ ਮੀਟਿੰਗ! 18 ਨਵੰਬਰ ਨੂੰ ਬੇਅਦਬੀ ਕਾਨੂੰਨ ’ਤੇ ਹੋਵੇਗੀ ਵੱਡੀ ਚਰਚਾ
ਅੰਮ੍ਰਿਤਸਰ: ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਕਾਨੂੰਨ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਦੀ 7 ਮੈਂਬਰੀ ਕਮੇਟੀ 18 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ 5 ਮੈਂਬਰੀ ਕਮੇਟੀ ਨਾਲ ਮੀਟਿੰਗ ਕਰੇਗੀ।
ਇਸ ਮੀਟਿੰਗ ਦਾ ਮੁੱਖ ਮਕਸਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ ਪੈਦਾ ਹੋਏ ਮਤਭੇਦਾਂ ਦਾ ਹੱਲ ਕੱਢਣਾ ਹੈ।
ਸਰਕਾਰ ਵੱਲੋਂ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੂੰ ਗੱਲਬਾਤ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਸਰਕਾਰੀ ਕਮੇਟੀ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੇ ਸੁਝਾਵਾਂ ਅਤੇ ਸੋਧਾਂ ’ਤੇ ਵਿਚਾਰ ਕੀਤਾ ਜਾਵੇਗਾ।
ਹੁਣ ਦੇਖਣਾ ਹੋਵੇਗਾ ਕਿ 18 ਨਵੰਬਰ ਦੀ ਇਹ ਮੀਟਿੰਗ ਬੇਅਦਬੀ ਕਾਨੂੰਨ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਵਿੱਚ ਕਿੰਨੀ ਸਫਲ ਹੁੰਦੀ ਹੈ।



