ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ! ਦੋ ਕੀਰਤਨੀ ਜਥਿਆਂ ’ਤੇ ਇੱਕ ਮਹੀਨੇ ਲਈ ਕੀਰਤਨ ਕਰਨ ’ਤੇ ਲਗਾਈ ਰੋਕ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋ ਕੀਰਤਨੀ ਜਥਿਆਂ ਖ਼ਿਲਾਫ਼ ਅਹਿਮ ਫ਼ੈਸਲਾ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਰਗੱਜ ਦੇ ਨਿਰਦੇਸ਼ਾਂ ’ਤੇ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਦੇ ਕੀਰਤਨੀ ਜਥਿਆਂ ਨੂੰ 13 ਨਵੰਬਰ ਤੋਂ 12 ਦਸੰਬਰ ਤੱਕ ਸੰਗਤ ਵਿੱਚ ਗੁਰਬਾਣੀ ਕੀਰਤਨ ਕਰਨ ਤੋਂ ਰੋਕਿਆ ਗਿਆ ਹੈ।
ਦੋਵਾਂ ਜਥਿਆਂ ਨੂੰ ਇੱਕ ਮਹੀਨੇ ਦੌਰਾਨ ਸਿੱਖ ਰਹਿਤ ਮਰਿਆਦਾ, ਸਿੱਖ ਇਤਿਹਾਸ ਅਤੇ ਗੁਰਮਤਿ ਸੰਗੀਤ ਦੀ ਸਿੱਖਿਆ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਦੋਵਾਂ ਨੂੰ ਲੰਗਰ ਘਰਾਂ ਵਿੱਚ ਸਵੇਰੇ-ਸ਼ਾਮ ਸੇਵਾ ਕਰਨ ਲਈ ਵੀ ਕਿਹਾ ਗਿਆ ਹੈ। ਇਹ ਕਾਰਵਾਈ ਸੋਸ਼ਲ ਮੀਡੀਆ ’ਤੇ ਦੋਵਾਂ ਧਿਰਾਂ ਵਿਚਾਲੇ ਹੋਏ ਵਿਵਾਦ ਅਤੇ ਸੰਗਤ ਵੱਲੋਂ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ।



