ਹਰਿਆਣਾ ਦੇ ਸਾਰੇ ਸਕੂਲਾਂ ਦਾ ਹੋਵੇਗਾ ਸੁਰੱਖਿਆ ਆਡਿਟ! ਮਨੁੱਖੀ ਅਧਿਕਾਰ ਕਮਿਸ਼ਨ ਨੇ ਸਰਕਾਰ ਤੋਂ ਮੰਗੀ ਰਿਪੋਰਟ
ਡੈਸਕ: ਹਰਿਆਣਾ
ਹਰਿਆਣਾ ਦੇ ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਕਦਮ ਚੁੱਕਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਚਕੂਲਾ ਦੇ ਸਰਕਾਰੀ ਸਕੂਲ ਵਿੱਚ 6 ਸਾਲਾ ਬੱਚੀ ਨਾਲ ਕਥਿਤ ਹਮਲੇ ਦੀ ਘਟਨਾ ਤੋਂ ਬਾਅਦ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਨੇ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂਬੱਧ ਸੁਰੱਖਿਆ ਆਡਿਟ ਕਰਵਾਉਣ ਦੀ ਸਿਫ਼ਾਰਸ਼ ਕੀਤੀ ਹੈ।
ਕਮਿਸ਼ਨ ਨੇ CCTV ਕੈਮਰਿਆਂ, ਅਧਿਆਪਕਾਂ ਦੀ ਨਿਗਰਾਨੀ, ਕਲਾਸਰੂਮ ਪ੍ਰਬੰਧਾਂ ਅਤੇ ਬੱਚਿਆਂ ਦੀ ਸੁਰੱਖਿਆ ਪ੍ਰਣਾਲੀ ਦੀ ਜਾਂਚ ਕਰਨ ‘ਤੇ ਜ਼ੋਰ ਦਿੱਤਾ ਹੈ। ਇਸ ਮਾਮਲੇ ਵਿੱਚ ਪੰਜ ਸੀਨੀਅਰ ਅਧਿਕਾਰੀਆਂ ਤੋਂ ਵੀ ਰਿਪੋਰਟ ਮੰਗੀ ਗਈ ਹੈ।



