ਹਰਿਆਣਾ ਦੇ ਕਿਸਾਨਾਂ ਲਈ ਰਾਹਤ ਦੀ ਖ਼ਬਰ! ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 54% ਦੀ ਕਮੀ, 7 ਸਾਲਾਂ ਦੇ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚੇ ਕੇਸ
ਚੰਡੀਗੜ੍ਹ: ਹਰਿਆਣਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਇੱਕ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਤਾਜ਼ਾ ਰਿਪੋਰਟ ਮੁਤਾਬਕ ਸੂਬੇ ਵਿੱਚ ਖੇਤਾਂ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ 54 ਫ਼ੀਸਦੀ ਦੀ ਕਮੀ ਦਰਜ ਕੀਤੀ ਗਈ ਹੈ। ਇਹ ਅੰਕੜਾ ਪਿਛਲੇ 7 ਸਾਲਾਂ ਦੇ ਸਭ ਤੋਂ ਹੇਠਲੇ ਪੱਧਰ ’ਤੇ ਦੱਸਿਆ ਜਾ ਰਿਹਾ ਹੈ।
ਹਾਲਾਂਕਿ ਦੀਵਾਲੀ ਤੋਂ ਬਾਅਦ ਪਰਾਲੀ ਸਾੜਨ ਦੀਆਂ 80 ਨਵੀਆਂ ਘਟਨਾਵਾਂ ਸਾਹਮਣੇ ਆਉਣ ਨਾਲ ਪ੍ਰਸ਼ਾਸਨ ਦੀ ਚਿੰਤਾ ਵਧੀ ਹੈ। ਕੈਥਲ ਅਤੇ ਜੀਂਦ ਸਮੇਤ ਕੁਝ ਜ਼ਿਲ੍ਹੇ ਅਜੇ ਵੀ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਮੁੱਖ ਹੌਟਸਪੌਟ ਬਣੇ ਹੋਏ ਹਨ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਦਾ ਸਹੀ ਪ੍ਰਬੰਧਨ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।



