ਭਾਰਤੀ ਕ੍ਰਿਕਟ ਟੀਮ ਦੀ ਇਤਿਹਾਸਕ ਜਿੱਤ! ਨਿਊਜ਼ੀਲੈਂਡ ਨੂੰ ਉਸੇ ਦੀ ਧਰਤੀ ’ਤੇ 3-1 ਨਾਲ ਹਰਾਇਆ, 7 ਸਾਲਾਂ ਬਾਅਦ ਰਚਿਆ ਇਤਿਹਾਸ
ਨਿਊਜ਼ ਡੈਸਕ: ਸਪੋਰਟਸ
ਭਾਰਤੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਦੀ ਧਰਤੀ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 5 ਮੈਚਾਂ ਦੀ ਵਨਡੇ ਸੀਰੀਜ਼ 3-1 ਨਾਲ ਆਪਣੇ ਨਾਮ ਕਰ ਲਈ ਹੈ। ਸੀਰੀਜ਼ ਦੇ ਆਖਰੀ ਮੁਕਾਬਲੇ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾ ਕੇ ਵੱਡੀ ਜਿੱਤ ਦਰਜ ਕੀਤੀ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 209 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ 187 ਦੌੜਾਂ ’ਤੇ ਸਿਮਟ ਗਈ। ਅਰਸ਼ਦੀਪ ਸਿੰਘ ਨੇ 3 ਵਿਕਟਾਂ ਲੈ ਕੇ ਭਾਰਤ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਜਿੱਤ ਨਾਲ ਭਾਰਤ ਨੇ ਨਿਊਜ਼ੀਲੈਂਡ ਦੀ ਘਰੇਲੂ ਧਰਤੀ ’ਤੇ 7 ਸਾਲਾਂ ਬਾਅਦ ਵਨਡੇ ਸੀਰੀਜ਼ ਜਿੱਤੀ ਹੈ।



