ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਵੱਡੀ ਮੰਗ! CM ਮਾਨ ਨੇ PM ਮੋਦੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਅਪੀਲ
ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਨਾਨਕ ਨਾਮ ਲੇਵਾ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਉਡੀਕ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਵਾਹਗਾ ਸਰਹੱਦ ਨਹੀਂ ਖੋਲ੍ਹੀ ਜਾ ਸਕਦੀ ਤਾਂ ਘੱਟੋ-ਘੱਟ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ, ਤਾਂ ਜੋ ਸੰਗਤ ਉਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ, ਜਿੱਥੇ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ 16 ਸਾਲ ਬਿਤਾਏ ਸਨ।



