ਦਿਲਜੀਤ ਦੋਸਾਂਝ ਮੁੜ ਵਿਵਾਦਾਂ ’ਚ! ਇੰਦੌਰ ਕੰਸਰਟ ਦੌਰਾਨ ਗਾਇਆ ‘ਪਟਿਆਲਾ ਪੈੱਗ’, ਗੀਤਾਂ ’ਤੇ ਪਾਬੰਦੀ ਦੇ ਬਾਵਜੂਦ ਕੀਤਾ ਪਰਫਾਰਮ
ਡੈਸਕ: ਮਨੋਰੰਜਨ
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਚਰਚਾ ਵਿੱਚ ਆ ਗਏ ਹਨ। ਇੰਦੌਰ ਵਿੱਚ ਹੋਏ ਆਪਣੇ ਲਾਈਵ ਕੰਸਰਟ ਦੌਰਾਨ ਦਿਲਜੀਤ ਨੇ ਆਪਣਾ ਮਸ਼ਹੂਰ ਗੀਤ ‘ਪਟਿਆਲਾ ਪੈੱਗ’ ਗਾਇਆ। ਖ਼ਾਸ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਵੱਲੋਂ ਉਨ੍ਹਾਂ ਦੇ ਚਾਰ ਗੀਤਾਂ ’ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਨ੍ਹਾਂ ਗੀਤਾਂ ਨੂੰ ਸ਼ਰਾਬ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਦੇ ਦੋਸ਼ਾਂ ਕਾਰਨ ਰੋਕਿਆ ਗਿਆ ਸੀ। ਹੁਣ ਇਸ ਪ੍ਰਦਰਸ਼ਨ ਤੋਂ ਬਾਅਦ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ।



