ਅਮਿਤਾਭ ਬੱਚਨ ਦੀ ਸੁਰੱਖਿਆ ਵਧਾਉਣ ਦੀ ਤਿਆਰੀ! ਜਲਸਾ ਦੇ ਬਾਹਰ ਸ਼ੱਕੀ ਹਮਲੇ ਦੀ ਕੋਸ਼ਿਸ਼ ਤੋਂ ਬਾਅਦ ਮੁੰਬਈ ਪੁਲਿਸ ਅਲਰਟ
ਮੁੰਬਈ: ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਜਲਸਾ ਬੰਗਲੇ ਦੇ ਬਾਹਰ ਸ਼ੱਕੀ ਹਮਲੇ ਦੀ ਕੋਸ਼ਿਸ਼ ਨੂੰ ਪੁਲਿਸ ਵੱਲੋਂ ਨਾਕਾਮ ਕੀਤੇ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮਹਾਰਾਸ਼ਟਰ ਦੇ ਗ੍ਰਹਿ ਰਾਜ ਮੰਤਰੀ ਯੋਗੇਸ਼ ਕਦਮ ਨੇ ਦੱਸਿਆ ਕਿ ਮੁੰਬਈ ਪੁਲਿਸ ਸੁਰੱਖਿਆ ਦਾ ਪੂਰਾ ਜਾਇਜ਼ਾ ਲੈ ਕੇ ਅਗਲਾ ਫੈਸਲਾ ਕਰੇਗੀ।



